Featured Post

ਹੁਣ ਤੁਹਾਡੇ ਸਭਨਾਂ ਲਈ ਪੁਨਰਜੋਤ ਆਨਲਾਈਨ ਵੀ ਸ਼ੁਰੂ

ਮਨਸੂਰਾਂ ਵਿੱਚ ਦੁਸਹਿਰੇ ਦੇ ਮੇਲੇ ਮੌਕੇ ਉੱਠੀ ਸੀ ਜ਼ੋਰਦਾਰ ਮੰਗ   ਲੁਧਿਆਣਾ : 16  ਅਕਤੂਬਰ 2016: ( ਪੁਨਰਜੋਤ ਗੁਲਦਸਤਾ ਟੀਮ ):  ਲਓ ਜੀ ਉਡੀਕ ਦੀਆਂ ਘੜੀਆਂ ...

Saturday, November 19, 2016

ਜ਼ੀ ਟੀਵੀ ਵੱਲੋਂ ਡਾਕਟਰ ਰਮੇਸ਼ ਮਨਸੂਰਾਂ ਅਤੇ ਕੁਝ ਹੋਰਾਂ ਦਾ ਸਨਮਾਨਸਨਮਾਨ ਕੀਤਾ ਸਿਹਤ ਮੰਤਰੀ ਸੁਰਜੀਤ ਜਿਆਣੀ ਨੇ 
ਲੁਧਿਆਣਾ: 18 ਨਵੰਬਰ 2016: (ਅਸ਼ੋਕ ਮਹਿਰਾ//ਰਛਪਾਲ ਰਿਸ਼ੀ//ਪੁਨਰਜੋਤ ਟੀਮ): 
ਅੱਜਕਲ੍ਹ ਦਾ ਯੁਗ ਪੈਸੇ ਦਾ ਯੁਗ ਹੈ। ਬਾਪ ਬੜਾ ਨ ਭਈਆ-ਸਬਸੇ  ਬੜਾ ਰੁਪਈਆ  ਕਦਮ ਕਦਮ ਉੱਤੇ  ਪ੍ਰਤੀਤ ਹੁੰਦੀ ਹੈ। ਇਸ ਹਕੀਕਤ ਦੇ ਬਾਵਜੂਦ ਚੰਗੇ ਸੰਸਕਾਰਾਂ ਅਤੇ ਰੱਬੀ ਕਿਰਪਾ ਸਦਕਾ ਕੁਝ ਲੋਕ ਅੱਜ ਵੀ ਮੌਜੂਦ ਹਨ ਜਿਹੜੇ ਪੈਸੇ ਨੂੰ ਨਹੀਂ ਇਨਸਾਨੀਅਤ ਨੂੰ। ਅਜਿਹੇ ਲੋਕ ਜਦੋਂ ਲੋਕਾਂ ਸਾਹਮਣੇ ਆਉਂਦੇ ਹਨ ਤਾਂ ਸੱਚਮੁੱਚ ਬੜੀ ਖੁਸ਼ੀ ਹੁੰਦੀ ਹੈ। 
ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਇਸਦੇ ਨਾਲ ਨਾਲ ਵਿਕਸਿਤ ਹੋ ਰਹੀ ਕਾਰੋਬਾਰੀ ਮੁਨਾਫ਼ੇ ਦੀ ਸੋਚ ਦੇ ਇਸ ਯੁਗ ਵਿੱਚ ਵੀ ਕੋਈ ਵਿਅਕਤੀ ਨਫ਼ੇ ਨੁਕਸਾਨ ਤੋਂ ਉੱਪਰ ਉੱਠ ਕੇ ਕੰਮ ਕਰੇ ਅਜਿਹਾ ਸੰਭਵ ਨਹੀਂ ਲੱਗਦਾ ਪਰ ਜ਼ੀ ਪੰਜਾਬੀ ਨੇ ਕੁਝ ਅਜਿਹੇ ਡਾਕਟਰ ਲੱਭੇ ਹਨ ਜਿਹਨਾਂ ਨੇ ਸਿਰਫ ਨਰ ਸੇਵਾ ਨੂੰ ਨਰੈਣ ਸੇਵਾ ਸਮਝਿਆ ਅਤੇ ਆਪਣੇ ਕਿੱਤੇ ਦੇ ਗਿਆਨ ਨਾਲ ਲੋਕਾਂ ਨੂੰ ਲਾਭ ਪਹੁੰਚਾਇਆ। ਅਜਿਹੇ ਡਾਕਟਰਾਂ ਨੂੰ ਸ਼ੁੱਕਰਵਾਰ 18 ਨਵੰਬਰ ਵਾਲੇ ਦਿਨ ਚੰਡੀਗੜ੍ਹ ਵਿੱਚ ਸਨਮਾਨਿਤ ਵੀ ਕੀਤਾ ਗਿਆ। ਰਾਜੀਵ ਗਾਂਧੀ ਆਈਟੀ ਪਾਰਕ ਵਿੱਚ ਸਥਿਤ ਹੋਟਲ ਦ ਲਲਿਤ ਵਿੱਚ ਢਾਈ ਤਿੰਨ ਘੰਟਿਆਂ ਦੇ ਇਸ ਲਾਈਵ ਸ਼ੋ ਵਿੱਚ ਬੜੇ ਗਿਣੇ ਚੁਣੇ ਮਹਿਮਾਨ ਬੁਲਾਏ ਗਏ ਸਨ। ਜ਼ੀ ਟੀਵੀ ਦੇ ਸਟਾਫ ਨੇ ਆਪਣੀ ਪ੍ਰੰਪਰਾ ਅਤੇ ਰਵਾਇਤ ਮੁਤਾਬਿਕ ਬੜੇ ਹੀ ਸਲੀਕੇ ਨਾਲ ਸਤਿ ਸ੍ਰੀ ਅਕਾਲ ਨਾਲ ਪ੍ਰੋਗਰਾਮ ਸ਼ੁਰੂ ਕੀਤਾ। ਜਿਹਨਾਂ ਚੁਣੇ ਗਏ ਡਾਕਰਾਂ ਨੂੰ ਸਨਮਾਨਿਤ ਕੀਤਾ ਗਿਆ ਉਹਨਾਂ ਚੋਣ ਕੁਝ ਕੁ ਦੇ ਪ੍ਰੋਫ਼ਾਈਲ ਵੀ ਰਿਪੋਰਟ ਕਰਦੇ ਵੱਜੋਂ ਦਿਖਾਏ ਗਏ। ਇਹਨਾਂ ਵਿੱਚ ਕੁਝ ਸਰਕਾਰੀ ਡਾਕਟਰ ਸਨ ਅਤੇ ਕੁਝ ਨਿਜੀ ਪ੍ਰੈਕਟਿਸ ਕਰਨ ਵਾਲੇ। ਸਨਮਾਨ ਲਈ ਸਿਰਫ ਇੱਕੋ ਗੱਲ ਦੇਖੀ ਗਈ ਕਿ ਉਹਨਾਂ ਨੇ ਆਮ ਲੋਕਾਂ ਦੇ ਭਲੇ ਲਈ ਕੀ ਕੀਤਾ। ਇਸ ਮੌਕੇ ਲੁਧਿਆਣਾ ਦੇ ਡਾਕਟਰ ਰਮੇਸ਼, ਅੰਮ੍ਰਿਤਸਰ ਦੇ ਡਾਕਟਰ ਸਤਨਾਮ ਸਿੰਘ ਗਿੱਲ, ਪਠਾਨਕੋਟ ਦੇ ਡਾਕਟਰ ਭੁਪਿੰਦਰ ਸਿੰਘ, ਤਲਵੰਡੀ ਸਾਬੋ ਦੀ ਡਾਕਟਰ ਸੋਨੀਆ ਗੁਪਤਾ ਅਤੇ ਮੋਹਾਲੀ ਦੀ ਡਾਕਟਰ ਬਲਦੀਪ ਕੌਰ ਵੀ ਨੂੰ ਵੀ ਸਨਮਾਨਿਤ ਕੀਤਾ ਗਿਆ। 
ਇਸ ਮੌਕੇ ਸਿਹਤ ਮੰਤਰੀ ਸੁਰਜੀਤ ਜਿਆਣੀ ਵੀ ਉਚੇਚੇ ਤੌਰ ਤੇ ਪੁੱਜੇ ਅਤੇ ਪ੍ਰੋਗਰਾਮ ਦੇ ਖਤਮ ਹੋਣ ਤੀਕਰ ਉੱਥੇ ਮੌਜੂਦ ਰਹੇ। ਉਹਨਾਂ ਸਨਮਾਨਿਤ ਕੀਤੇ ਗਏ ਡਾਕਟਰਾਂ ਨੂੰ ਵਧਾਈ ਦੇਂਦਿਆਂ ਕਿਹਾ ਕਿ ਬਾਕੀਆਂ ਨੂੰ ਵੀ ਇਸ ਸਨਮਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਲੋਕ ਸੇਵਾ ਦੇ ਕੰਮ ਨੂੰ ਹੋਰ ਵਧੇਰੇ ਜ਼ਿੰਮੇਵਾਰੀ ਨਾਲ ਕਰਨਾ ਚਾਹੀਦਾ ਹੈ।
ਇਸਦੇ ਨਾਲ ਹੀ ਉਹਨਾਂ ਪੁਰਾਣੇ ਯੁਗ ਦੀ ਯਾਦ ਵੀ ਤਾਜ਼ਾ ਕਰੈ ਅਤੇ ਕਿਹਾ ਕਿ ਮਸ਼ੀਨਰੀ ਅਤੇ ਤਕਨੀਕ ਵਿੱਚ ਹੋਈ ਤਰੱਕੀ ਦੇ ਨਾਲ ਨਾਲ ਸਾਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਦੀ ਅਮੀਰੀ ਵੀ ਯਾਦ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਭੁਲਾਉਣਾ ਨਹੀਂ ਚਾਹੀਦਾ। ਉਹਨਾਂ ਦੱਸਿਆ ਕਿ ਸਾਡੇ ਜ਼ਮਾਨੇ ਵਿੱਚ ਜਦੋਂ ਕੋਈ ਮਰੀਜ਼ ਡਾਕਟਰ ਕੋਲ ਜਾਂਦਾ ਤਾਂ ਡਾਕਟਰਾਂ ਵੱਲੋਂ ਵੀ ਉਸ ਨੂੰ ਦੁੱਧ ਘਿਓ ਦੀ ਵਰਤੋਂ ਕਰਨ ਅਤੇ ਆਪਣੀ ਖੁਰਾਕ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ ਜਾਂਦਾ ਪਰ ਹੁਣ ਇਸਦੇ ਉਲਟ ਵਰਤਾਰਾ ਸਾਹਮਣੇ ਆ ਰਿਹਾ ਹੈ। ਮਰੀਜ਼ ਨੂੰ ਕਿਹਾ ਜਾਂਦਾ ਹੈ ਕਿ ਦੁੱਧ ਨਹੀਂ ਪੀਣਾ--ਘਿਓ ਨਹੀਂ ਖਾਣਾ ਵਗੈਰਾ ਵਗੈਰਾ। ਸੋ ਇਸ ਪਾਸੇ ਵੀ ਧਿਆਨ ਦੇਣ ਦੀ ਲੋੜ ਹੈ। 
ਸਨਮਾਨਿਤ ਡਾਕਟਰਾਂ ਵਿੱਚੋਂ ਕਈਆਂ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਮਾਜ ਨੂੰ ਸਿਹਤਮੰਦ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ ਅਤੇ ਆਪਣਾ ਲੋਕ ਸੇਵਾ ਦਾ ਸੰਕਲਪ ਵੀ ਦੁਹਰਾਇਆ। ਉਹਨਾਂ ਜੀਟੀਵੀ ਦੇ ਇਸ ਉਪਰਾਲੇ ਨੂੰ ਵੀ ਸ਼ਲਾਘਾਯੋਗ ਦੱਸਿਆ ਅਤੇ ਸਨਮਾਨ ਲਈ ਧੰਨਵਾਦ ਵੀ ਕੀਤਾ।  ਡਾਕਟਰ ਰਮੇਸ਼ ਨੇ ਇਸ ਉੱਦਮ ਉਪਰਾਲੇ ਨੂੰ ਜ਼ੀ ਟੀਵੀ ਵਲਲੂਨ ਉਠਾਇਆ ਇੱਕ ਬਹੁਤ ਹੀ ਪ੍ਰਸੰਸਾਯੋਗ ਕਦਮ ਆਖਿਆ।  ਉਹਨਾਂ ਕਿਹਾ ਕਿ ਇਸ ਨਾਲ ਚੰਗੇ ਡਾਕਟਰਾਂ ਨੂੰ ਵੀ ਹੋਰ ਉਤਸ਼ਾਹ ਮਿਲੇਗਾ। ਇਸ ਸਨਮਾਨ ਸਮਾਰੋਹ ਮੌਕੇ ਪੂੰਰਜੀਤ ਟੀਮ ਨੇ ਪੁਨਰਜੋਤ ਪਰਚਾ ਵੀ ਵੰਡਿਆ ਅਤੇ ਉੱਥੇ ਆਏ ਮਹਿਮਾਨਾਂ ਨੂੰ ਆਪਣੀ ਨਿਜੀ ਗੱਲਬਾਤ ਦੌਰਾਨ ਪੁਨਰਜੋਤ ਮਿਸ਼ਨ ਤੋਂ ਵੀ ਜਾਣੂ ਕਰਾਇਆ ਡਾਕਟਰ ਭੁਪਿੰਦਰ ਸਿੰਘ, ਡਾਕਟਰ ਸੋਨੀਆ ਗੁਪਤਾ, ਡਾਕਟਰ ਰਮੇਸ਼ ਚੰਦ ਅਤੇ ਕਈ ਹੋਰਾਂ ਨੇ ਪੁਨਰਜੋਤ ਮਿਸ਼ਨ ਦੀ ਸ਼ਲਾਘਾ ਕਰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਪਾਸੇ ਆਉਣ ਦੀ ਪ੍ਰੇਰਨਾ ਦਿੱਤਾ ਤਾਂਕਿ ਸਮਾਜ ਵਿੱਚ ਅੰਨੇਪਣ੍ਹ ਨੂੰ ਪੂਰੀ ਤਰਾਂ ਦੂਰ ਕੀਤਾ ਜਾ ਸਕੇ। 

Monday, November 14, 2016

ਪੁਨਰਜੋਤ ਟੀਮ ਨੇ ਵੀ ਬੜੇ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਸੰਨ 2030 ਤੱਕ ਫਿਰਕੂ ਦੰਗੇ ਫਸਾਦਾਂ ਤੋਂ ਮੁਕਤ ਸਮਾਜ ਬਣਾਉਣ ਦਾ ਸੱਦਾ 
ਲੁਧਿਆਣਾ: 14 ਨਵੰਬਰ 2016: (ਕਾਰਤਿਕਾ ਸਿੰਘ//ਪੁਨਰਜੋਤ ਗੁਲਦਸਤਾ);
ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਵੰਡ ਰਹੇ ਡਾਕਟਰ ਰਮੇਸ਼ ਦੀ ਦੇਖਰੇਖ ਹੇਠ ਸੰਚਾਲਿਤ ਪੁਨਰਜੋਤ ਆਈ  ਬੈਂਕ ਵਿਖੇ ਬਾਲ ਦਿਵਸ ਦਾ ਆਯੋਜਨ ਬੜੇ ਜੋਸ਼ੋ ਖਰੋਸ਼ ਅਤੇ ਉਤਸ਼ਾਹ ਨਾਲ ਕੀਤਾ ਗਿਆ।  ਤੰਗਦਿਲੀ, ਫਿਰਕਾਪ੍ਰਸਤੀ ਅਤੇ ਤੇਰੀ ਮੇਰੀ ਦੀਆਂ ਦੀਵਾਰਾਂ ਵਿੱਚ ਕੈਦ ਹੁੰਦੇ ਜਾ ਰਹੇ ਸਮਾਜ ਅਤੇ ਭਾਈਚਾਰੇ ਦੀਆਂ ਬੰਦ ਹੋ ਰਹੀਆਂ ਅੱਖਾਂ ਖੋਹਲਣ ਅਤੇ ਸਮਾਜ ਨੂੰ ਇੱਕ ਨਵੀਂ ਰੌਸ਼ਨੀ ਦੇਣ ਦੇ ਮਕਸਦ ਨਾਲ ਇਸ ਬਾਲ ਦਿਵਸ ਸਮਾਰੋਹ ਵਿੱਚ ਸਾਰੇ ਧਰਮਾਂ ਦੇ ਬੱਚਿਆਂ ਨੂੰ ਸ਼ਾਮਿਲ ਕੀਤਾ ਗਿਆ। ਇਹਨਾਂ ਬੱਚਿਆਂ ਨੇ ਜ਼ਿੰਦਗੀ ਵਿੱਚ ਕੰਮ ਆਉਣ  ਗੱਲਾਂ ਦੇ ਨਾਲ ਨਾਲ ਦੇਸ਼ ਭਗਤੀ ਅਤੇ ਏਕਤਾ ਦੀਆਂ ਰਚਨਾਵਾਂ ਵੀ ਸੁਣੀਆਂ ਅਤੇ ਭੰਗੜੇ ਵੀ ਪਾਏ। ਬਾਕਾਇਦਾ ਕੇਕ ਕੱਟਿਆ ਗਿਆ ਅਤੇ ਗੀਤਾਂ ਦੇ ਨਾਲ ਨਾਲ ਡਾਂਸ ਵੀ ਕੀਤਾ ਗਿਆ। ਬੱਚਿਆਂ ਦੀ ਇਸ ਖੁਸ਼ੀ ਅਤੇ ਮਸਤੀ ਨੂੰ ਦੁਗਣਾ ਕਰਨ ਲਈ ਖੁਦ ਡਾਕਟਰ ਰਮੇਸ਼ ਅਤੇ ਉਹਨਾਂ ਦੇ ਸਾਥੀਆਂ ਨੇ ਵੀ ਇਸ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਇੱਕ ਅਜਿਹੇ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਜਿਸ ਅਧੀਨ ਸੰਨ 2030 ਤੱਕ ਇੱਕ ਅਜਿਹੀ ਪੀੜ੍ਹੀ ਤਿਆਰ ਕੀਤੀ ਜਾਣੀ ਹੈ ਜਿਹੜੀ ਸਿਰਫ ਇਨਸਾਨੀਅਤ ਨੂੰ ਆਪਣਾ ਧਰਨ ਮੰਨੇ ਜੋ ਕਿ ਹਰ ਧਰਮ ਦਾ ਅਸਲੀ ਸੁਨੇਹਾ ਵੀ ਹੈ।  ਧਰਮਾਂ ਅਤੇ ਜਾਤਾਂ ਪਾਤਾਂ ਦੇ ਨਾਮ ਤੇ ਦੰਗੇ ਫਸਾਦ ਕਰਨ ਵਾਲਿਆਂ ਨੂੰ ਇੱਕ ਅਜਿਹਾ ਸ਼ਾਂਤੀਪੂਰਨ ਜੁਆਬ ਜਿਹੜਾ ਪੂਰੇ ਸਮਾਜ ਦਾ ਸਰੂਪ ਬਦਲ ਸਕਦਾ ਹੈ। 
ਇਸ ਮਕਸਦ ਦੀ ਸ਼ਲਾਘਾ ਕਰਦਿਆਂ ਉੱਘੇ ਲੇਖਕ ਡਾਕਟਰ ਗੁਲਜ਼ਾਰ ਪੰਧੇਰ ਨੇ ਡਾਕਟਰ ਰਮੇਸ਼ ਦੇ ਉਪਰਾਲਿਆਂ ਦੀ ਤਹਿ ਦਿਲੋਂ ਪ੍ਰਸੰਸਾ ਵੀ ਕੀਤੀ। ਉਹਨਾਂ ਕਿਹਾ ਕਿ ਇਹ ਇੱਕ ਠੋਸ ਅਤੇ ਸਾਰਥਕ ਤਜਰਬਾ ਜਿਸਦੇ ਬਹੁਤ ਹੀ ਚੰਗੇ ਨਤੀਜੇ ਨਿਕਲਣ ਦੀ ਸੰਭਾਵਨਾ ਹੈ।