Mon, Dec 26, 2016 at 6:17 PM
ਡੀ. ਏ. ਵੀ. ਕਾਲਜ ਦੇ 100 ਵਿਦਿਆਰਥੀਆਂ ਨੇ ਅੱਖਾਂ ਦਾਨ ਦਾ ਪ੍ਰਣ ਲਿਆ
ਜਲੰਧਰ: 26 ਦਸੰਬਰ 2016: (ਪੁਨਰਜੋਤ ਬਿਊਰੋ);
ਡੀ. ਏ. ਵੀ. ਕਾਲਜ ਜਲੰਧਰ ਦੇ ਐਨ. ਐਸ. ਐਸ. ਦੇ ਵਲੰਟੀਅਰ ਵਲੋਂ ਪ੍ਰੋਫੈਸਰ ਐਸ. ਕੇ. ਮਿੱਡਾ ਦੀ ਅਗਵਾਈ ਵਿੱਚ 7 ਦਿਨਾਂ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਇਸ ਕੈਂਪ ਵਿੱਚ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਸਮਾਜ ਸੇਵਾ ਲਈ ਵੀ ਪ੍ਰੇਰਿਆ ਜਾਂਦਾ ਹੈ। ਪੁਨਰਜੋਤ ਦੇ ਸਟੇਟ ਕੋ-ਆਰਡੀਨੇਟਰ ਅਸ਼ੋਕ ਮਹਿਰਾ ਵਲੋਂ ਇਸ ਕੈਂਪ ਦੋਰਾਨ ਵਿਦਿਆਰਥੀਆਂ ਨਾਲ ਅੱਖਾਂ ਦਾਨ - ਮਹਾਂ ਦਾਨ ਵਿਸ਼ੇ ਤੇ ਵਿਸ਼ੇਸ਼ ਸੈਮੀਨਾਰ ਕੀਤਾ ਗਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਜਿੰਦਗੀ ਵਿੱਚ ਸਫਲ ਇਨਸਾਨ ਬਣਨ ਦੇ ਨਾਲ ਨਾਲ ਚੰਗਾ ਇਨਸਾਨ ਬਣਨਾ ਵੀ ਬਹੁਤ ਜਰੂਰੀ ਹੈ। ਆਪਣੇ ਪਰਿਵਾਰ ਨੂੰ ਪਾਲਣਾ ਸਾਡਾ ਫਰਜ ਹੈ ਅਤੇ ਮਨੁੱਖਤਾ ਦੀ ਸੇਵਾ ਸਾਡਾ ਸੱਚਾ ਸੁੱਚਾ ਧਰਮ ਹੈ। ਵਿਦਿਆਰਥੀਆਂ ਨੇ ਪੁਨਰਜੋਤ ਨਾਲ ਮਿਲ ਕੇ ਇਸ ਵਲੋਂ ਸ਼ੁਰੂ ਕੀਤੇ ਮਿਸ਼ਨ ਰੋਸ਼ਨੀ ਵਿੱਚ ਸੇਵਾ ਕਰਨ ਦੀ ਬਹੁਤ ਦਿਲਚਸਪੀ ਦਿਖਾਈ ਅਤੇ 100 ਵਲੰਟੀਅਰਾਂ ਨੇ ਅੱਖਾਂ ਦਾਨ ਦਾ ਪ੍ਰਣ ਲਿਆ। ਇਸ ਮੋਕੇ ਤੇ ਪੁਨਰਜੋਤ ਦੇ ਕੋ-ਆਰਡੀਨੇਟਰ ਰਾਜ ਕੁਮਾਰ ਚੁੰਬਰ, ਮੁਸਕਾਨ ਮਹਿਰਾ ਅਤੇ ਡੋਲੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪੁਨਰਜੋਤ ਦੇ ਸਟੇਟ ਕੋ-ਆਰਡੀਨੇਟਰ ਨੇ ਪ੍ਰੋਫੈਸਰ ਮਿੱਡਾ ਜੀ ਕੈਂਪ ਵਿੱਚ ਭਾਗ ਲੈ ਰਹੇ ਸਾਰੇ ਵਿਦਿਆਰਥੀਆਂ ਅਤੇ ਡੀ. ਏ. ਵੀ. ਕਾਲਜ ਦੀ ਮੈਨੇਜਮੈਂਟ ਦੀ ਇਸ ਵਿਸ਼ੇਸ਼ ਜਾਗਰੂਕਤਾ ਕੈਂਪ ਲਾਉਣ ਲਈ ਸ਼ਲਾਘਾ ਕੀਤੀ।